Home Canada ਬਾਬਾ ਜੀਤ ਸਿੰਘ ਦਾ ਕੈਨੇਡਾ ਪਹੁੰਚਣ ਤੇ ਨਿੱਘਾ ਸਵਾਗਤ

ਬਾਬਾ ਜੀਤ ਸਿੰਘ ਦਾ ਕੈਨੇਡਾ ਪਹੁੰਚਣ ਤੇ ਨਿੱਘਾ ਸਵਾਗਤ

0
ਸਰੀ, 25 ਅਗਸਤ (ਰਵੀ ਕਾਂਤ):ਹੋਤੀ ਮਰਦਾਨ ਸੰਪਰਦਾਇ ਦੇ ਮੌਜੂਦਾ ਮੁਖੀ ਬਾਬਾ ਜੀਤ ਸਿੰਘ (ਨਿਰਮਲ ਕੁਟੀਆ ਜੌਹਲਾਂ, ਜਲੰਧਰ ਵਾਲੇ) ਆਪਣੀ ਧਾਰਮਿਕ ਫੇਰੀ ਤਹਿਤ ਕੈਨੇਡਾ ਪਹੁੰਚ ਚੁੱਕੇ ਹਨ। ਸਰੀ ਪਹੁੰਚਣ ‘ਤੇ ਉਨ੍ਹਾਂ ਦੇ ਸੇਵਾਦਾਰਾਂ, ਸ਼ਰਧਾਲੂਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਪਤਵੰਤਿਆਂ ਵੱਲੋਂ ਬਾਬਾ ਜੀਤ ਸਿੰਘ ਦਾ ਬਹੁਤ ਹੀ ਸ਼ਰਧਾ ਅਤੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਧਾਰਮਿਕ ਫੇਰੀ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਸੇਵਾਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਬਾਬਾ ਜੀਤ ਸਿੰਘ ਜੀ ਵੱਲੋਂ ਸਰੀ ਅਤੇ ਆਲੇ-ਦੁਆਲੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ ਜਾ ਰਿਹਾ ਹੈ।
ਤੈਅਸ਼ੁਦਾ ਪ੍ਰੋਗਰਾਮ ਮੁਤਾਬਕ ਬਾਬਾ ਜੀ ਨੇ 20 ਅਗਸਤ ਨੂੰ ਸਰੀ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ, 21 ਅਗਸਤ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ, 22 ਅਗਸਤ ਨੂੰ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਅਤੇ 23 ਅਗਸਤ ਨੂੰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹਾਜ਼ਰੀ ਭਰੀ। ਇਸੇ ਦਿਨ (23 ਅਗਸਤ) ਉਨ੍ਹਾਂ ਨੇ ਗੁਰਦੁਆਰਾ ਪੰਥ ਪ੍ਰਕਾਸ਼ ਸਾਹਿਬ ਵਿਖੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ ਅਤੇ ਭਾਰੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਦੇ ਅਨਮੋਲ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸੰਗਤਾਂ ਵਿੱਚ ਬਾਬਾ ਜੀ ਦੇ ਪ੍ਰਵਚਨ ਸੁਣਨ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

 

NO COMMENTS

LEAVE A REPLY

Please enter your comment!
Please enter your name here

Exit mobile version