HomeCanadaਸੇਫ਼ ਸਰੀ ਕੋਲੀਸ਼ਨ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ, ਡੱਗ ਮੈਕੱਲਮ ਦੇ ਸਮਰਥਕਾਂ...

ਸੇਫ਼ ਸਰੀ ਕੋਲੀਸ਼ਨ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ, ਡੱਗ ਮੈਕੱਲਮ ਦੇ ਸਮਰਥਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ

ਸਰੀ, ਸਤੰਬਰ (ਰਵੀ ਕਾਂਤ ਸ਼ਰਮਾ) — ਸਿਟੀ ਆਫ਼ ਸਰੀ ਦੀਆਂ ਆਉਣ ਵਾਲੀਆਂ ਮਿਊਂਸਪਲ ਚੋਣਾਂ ਦਾ ਦਿਨ ਨੇੜੇ ਆਉਣ ਦੇ ਨਾਲ ਸ਼ਹਿਰ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਕੜੀ ਤਹਿਤ ਸੇਫ਼ ਸਰੀ ਕੋਲੀਸ਼ਨ ਦੇ ਮੇਅਰ ਅਹੁਦੇ ਦੇ ਉਮੀਦਵਾਰ ਡੱਗ ਮੈਕੱਲਮ ਵੱਲੋਂ ਬੀਤੇ ਦਿਨ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।

ਚੋਣ ਦਫ਼ਤਰ ਦੇ ਉਦਘਾਟਨ ਮੌਕੇ ਡੱਗ ਮੈਕੱਲਮ ਦੇ ਸਮਰਥਕ ਵੱਡੀ ਗਿਣਤੀ ਵਿੱਚ ਪਹੁੰਚੇ। ਇਸ ਦੌਰਾਨ ਸਮਰਥਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਸਮਰਥਨ ਪ੍ਰਗਟ ਕਰਦਿਆਂ ਚੋਣ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੇਫ਼ ਸਰੀ ਕੋਲੀਸ਼ਨ ਦੇ ਉਮੀਦਵਾਰਾਂ ਅਤੇ ਸਮਰਥਕਾਂ ਵੱਲੋਂ ਆਉਣ ਵਾਲੀਆਂ ਮਿਊਂਸਪਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਸਮਰਥਕਾਂ ਨੇ ਡੱਗ ਮੈਕੱਲਮ ਅਤੇ ਉਨ੍ਹਾਂ ਦੀ ਟੀਮ ਲਈ ਚੋਣ ਮੁਹਿੰਮ ਦੌਰਾਨ ਸਰਗਰਮੀ ਨਾਲ ਕੰਮ ਕਰਨ ਦੀ ਗੱਲ ਕਹੀ।

ਚੋਣ ਦਫ਼ਤਰ ਦੇ ਉਦਘਾਟਨ ਨਾਲ ਸੇਫ਼ ਸਰੀ ਕੋਲੀਸ਼ਨ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੰਕੇਤ ਦਿੱਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਉਮੀਦਵਾਰਾਂ ਵੱਲੋਂ ਵੋਟਰਾਂ ਨਾਲ ਸੰਪਰਕ ਅਤੇ ਚੋਣ ਪ੍ਰਚਾਰ ਨੂੰ ਹੋਰ ਵਧਾਉਣ ਦੀਆਂ ਸਰਗਰਮੀਆਂ ਜਾਰੀ ਰਹਿਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments