Home Canada ਸਰੀ ਦੇ ਤਾਜ ਪਾਰਕ ਕਨਵੈਨਸ਼ਨ ਸੈਂਟਰ ਵਿਖੇ ਸਾਹਿਬ ਸਿੰਘ ਦਾ ਨਾਟਕ ‘ਤੂੰ...

ਸਰੀ ਦੇ ਤਾਜ ਪਾਰਕ ਕਨਵੈਨਸ਼ਨ ਸੈਂਟਰ ਵਿਖੇ ਸਾਹਿਬ ਸਿੰਘ ਦਾ ਨਾਟਕ ‘ਤੂੰ ਅਗਲਾ ਵਰਕਾ ਫੋਲ’ ਪੇਸ਼ ਕੀਤਾ ਗਿਆ।

0

ਸਰੀ, ਸਤੰਬਰ (ਰਵੀ ਕਾਂਤ ਸ਼ਰਮਾ)- ਤਾਜ ਪਾਰਕ ਕਨਵੈਨਸ਼ਨ ਸੈਂਟਰ, ਸਰੀ ਵਿਖੇ ਸਮਾਜ ਸੇਵੀ ਤੇ ਉੱਘੇ ਕਾਰੋਬਾਰੀ ਸੁਖੀ ਬਾਠ, ਪੰਜਾਬ ਭਵਨ ਦੇ ਸੰਚਾਲਕ ਕਵਿੰਦਰ ਚਾਂਦ ਅਤੇ ਪ੍ਰਸਿੱਧ ਪੰਜਾਬੀ ਕਵੀ ਅਮਰੀਕ ਪਾਲਾਹੀ ਦੇ ਉੱਦਮ ਸਦਕਾ ਸਾਹਿਬ ਸਿੰਘ ਦਾ ਨਾਟਕ ‘ਤੂੰ ਅਗਲਾ ਵਰਕਾ ਫੋਲ’ ਪੇਸ਼ ਕੀਤਾ ਗਿਆ। ਕਰੀਬ ਇੱਕ ਘੰਟਾ 40 ਮਿੰਟ ਦੀ ਇਕੱਲੇ ਕਲਾਕਾਰ ਦੀ ਇਸ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਸ਼ੁਰੂ ਤੋਂ ਅੰਤ ਤੱਕ ਜੋੜੀ ਰੱਖਿਆ।

ਨਾਟਕ ਰਾਹੀਂ ਮਨੁੱਖੀ ਜੀਵਨ, ਸਮਾਜਿਕ ਹਾਲਾਤਾਂ, ਪਿਆਰ, ਸਤਿਕਾਰ ਅਤੇ ਮਨੁੱਖੀ ਸੰਵੇਦਨਾ ਨਾਲ ਜੁੜੇ ਪੱਖਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਰਾਏ ਅਜ਼ੀਜ਼ ਉੱਲਾ ਖ਼ਾਨ ਨੇ ਨਾਟਕ ਦੀ ਕਹਾਣੀ ਅਤੇ ਸਾਹਿਬ ਸਿੰਘ ਦੀ ਅਦਾਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੇਸ਼ਕਾਰੀ ਮਨੁੱਖਤਾ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਦਾ ਸੰਦੇਸ਼ ਦਿੰਦੀ ਹੈ।

ਕਵਿੰਦਰ ਚਾਂਦ ਨੇ ਕਿਹਾ ਕਿ ਨਾਟਕ ਨੇ ਦਰਸ਼ਕਾਂ ਨੂੰ ਜ਼ਿੰਦਗੀ ਅਤੇ ਸਮਾਜ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ, ਜਦਕਿ ਸੁਰਜੀਤ ਸਿੰਘ ਮਧੋਪੁਰੀ ਨੇ ਇਸ ਦੇ ਪਿਆਰ, ਸਤਿਕਾਰ ਅਤੇ ਸਾਂਝ ਦੇ ਸੰਦੇਸ਼ ਦੀ ਸ਼ਲਾਘਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖੀ ਬਾਠ ਨੇ ਕਿਹਾ ਕਿ ਪੰਜਾਬ ਭਵਨ ਅਤੇ ਸੁਖੀ ਬਾਠ ਮੋਟਰਜ਼ ਵੱਲੋਂ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਾਲੇ ਕਲਾ ਤੇ ਸੱਭਿਆਚਾਰਕ ਉਪਰਾਲਿਆਂ ਨੂੰ ਸਹਿਯੋਗ ਦਿੱਤਾ ਜਾਂਦਾ ਰਹੇਗਾ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਦਰਸ਼ਕ ਨਾਟਕ ਦੇਖਣ ਪਹੁੰਚੇ।

ਡਾ. ਸਾਹਿਬ ਸਿੰਘ ਨੇ ਦਰਸ਼ਕਾਂ ਦੇ ਹੁੰਗਾਰੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਨਾਟਕ ਦੀ ਅਸਲ ਪੂਰਤੀ ਦਰਸ਼ਕਾਂ ਤੱਕ ਪਹੁੰਚਣ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੰਗਮੰਚ ਮਨੁੱਖੀ ਸੰਵੇਦਨਾ ਨੂੰ ਜਗਾਉਣ ਅਤੇ ਸਮਾਜ ਨੂੰ ਆਪਣੇ ਆਲੇ-ਦੁਆਲੇ ਦੇ ਹਾਲਾਤਾਂ ਬਾਰੇ ਸੋਚਣ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਪੇਸ਼ਕਾਰੀ ਉਪਰੰਤ ਦਰਸ਼ਕਾਂ ਵੱਲੋਂ ਨਾਟਕ ਅਤੇ ਸਾਹਿਬ ਸਿੰਘ ਦੀ ਅਦਾਕਾਰੀ ਦੀ ਭਰਵੀਂ ਸ਼ਲਾਘਾ ਕੀਤੀ ਗਈ।

NO COMMENTS

LEAVE A REPLY

Please enter your comment!
Please enter your name here

Exit mobile version